ਪੰਜਾਬ ਐਗਰੀਕਲਚਰਲ ਯੂਨੀਵਰਸਿਟੀ

PUNJAB AGRICULTURAL UNIVERSITY

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ

PUNJAB AGRICULTURAL UNIVERSITY, LUDHIANA

62nd Year of Education & Service

ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕਣਕ ਵਿੱਚ ਛੋਟੇ ਖੁਰਾਕੀ ਤੱਤਾਂ ਦੀ ਘਾਟ ਬਾਰੇ ਲਗਾਇਆ ਜਾਗਰੂਕਤਾ ਕੈਂਪ
13-12-2024

ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਲਗਾਤਾਰ ਕੈਂਪਾਂ ਦੀ ਸਿਲਸਿਲੇ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲਦ ਖੁਰਦ ਵਿੱਚ ਕਣਕ ਅਤੇ ਤੇਲ ਬੀਜ ਦੀ ਫ਼ਸਲਾਂ ਵਿੱਚ ਛੋਟੇ ਖੁਰਾਕੀ ਤੱਤਾਂ ਦੀ ਘਾਟ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ: ਅਸ਼ੋਕ ਕੁਮਾਰ, ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਕਣਕ ਦੀ ਫ਼ਸਲ ਵਿੱਚ ਛੋਟੇ ਖੁਰਾਕੀ ਤੱਤਾਂ ਦੀ ਘਾਟ ਜਿਵੇਂ ਕਿ ਮੈਂਗਨੀਜ਼, ਗੰਧਕ ਅਤੇ ਜ਼ਿੰਕ ਦੀ ਘਾਟ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂਗਨੀਜ਼ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ 0.5% ਮੈਗਨੀਜ਼ ਸਲਫ਼ੇਟ (ਇੱਕ ਕਿਲੋ ਮੈਂਗਨੀਜ਼ ਸਲਫ਼ੇਟ 200 ਲਿਟਰ ਪਾਣੀ ਵਿੱਚ) ਦਾ ਇੱਕ ਛਿੜਕਾਅ ਪਹਿਲੇ ਪਾਣੀ ਤੋਂ 2-4 ਦਿਨ ਪਹਿਲਾਂ ਅਤੇ 3 ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਨਾਲ ਧੁੱਪ ਵਾਲੇ ਦਿਨਾਂ ਵਿੱਚ ਕਰੋ। ਜ਼ਿੰਕ ਦੀ ਘਾਟ ਫ਼ਸਲ ਉੱਤੇ ਜ਼ਿੰਕ ਸਲਫ਼ੇਟ (0.5%) ਦੀ ਸਪਰੇਅ ਕਰਨ ਨਾਲ ਵੀ ਪੂਰੀ ਕੀਤੀ ਜਾ ਸਕਦੀ ਹੈ। ਇੱਕ ਏਕੜ ਲਈ ਇੱਕ ਕਿਲੋ ਜ਼ਿੰਕ ਸਲਫ਼ੇਟ ਅਤੇ ਅੱਧਾ ਕਿੱਲੋ ਅਣਬੁਝਿਆ ਚੂਨਾ 200 ਲਿਟਰ ਪਾਣੀ ਵਿੱਚ ਘੋਲ ਕੇ 15 ਦਿਨਾਂ ਦੀ ਵਿੱਥ ਤੇ 2-3 ਵਾਰ ਛਿੜਕਾਅ ਨਾਲ ਜ਼ਿੰਕ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ।

ਗੁਲਾਬੀ ਸੁੰਡੀ ਦੀ ਰੋਕਥਾਮ ਲਈ ਸਿਫਾਰਸ਼ ਕੀਟਨਾਸ਼ਕਾਂ ਜਿਵੇਂ ਕਿ ਪਹਿਲੀ ਸਿੰਚਾਈ ਤੋਂ ਪਹਿਲਾਂ ਇੱਕ ਏਕੜ ਵਿੱਚ 7 ਕਿਲੋ ਮੋਰਟੇਲ/ਰੀਜੈਂਟ 0.3 ਜੀ (ਫਾਈਪਰੋਨਿਲ) ਜਾਂ 1 ਲੀਟਰ ਡਰਸਬਨ 20 ਈਸੀ (ਕਲੋਰਪਾਈਰੀਫੋਸ) ਨੂੰ 20 ਕਿਲੋ ਨਮੀ ਵਾਲੀ ਰੇਤ ਵਿੱਚ ਮਿਲਾ ਕੇ ਛੱਟਾ ਦੇਣ ਲਈ ਪ੍ਰੇਰਿਤ ਕੀਤਾ। ਜਾਂ ਫਿਰ 50 ਮਿਲੀਲੀਟਰ ਕੋਰਾਜਨ 18.5 ਐਸ.ਸੀ. (ਕਲੋਰੈਂਟ੍ਰਾਨਿਲੀਪ੍ਰੋਲ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾ ਸਕਦਾ ਹੈ। ਅੰਤ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।